#🚨ਤਾਜ਼ਾ ਅਪਡੇਟ
ਲੇਖਕ ਰੋਹਿਤ ਕਾਲੜਾ ਦੀ 17ਵੀਂ ਕਿਤਾਬ ਦੀ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਸ਼੍ਰੀ ਵਿਮਲ ਸੇਤੀਆ ਆਈ.ਏ.ਐੱਸ. ਨੇ ਕੀਤੀ ਘੁੰਡ ਚੁਕਾਈ
ਮਲੋਟ/ਸ੍ਰੀ ਮੁਕਤਸਰ ਸਾਹਿਬ 4 ਦਸੰਬਰ (ਲਖਵਿੰਦਰ ਬਰਾੜ) ਮਲੋਟ ਸ਼ਹਿਰ ਅਤੇ ਮਲੋਟ ਬਲਾਕ ਦੇ ਪਿੰਡਾਂ ਦਾ ਇਤਿਹਾਸ ਲਿਖਣ ਵਾਲੇ ਨੌਜਵਾਨ ਲੇਖਕ ਰੋਹਿਤ ਕਾਲੜਾ ਦੀ 17ਵੀਂ ਕਿਤਾਬ 'ਪੰਨੇ ਮਲੋਟ ਦੇ' ਦੀ ਘੁੰਡ ਚੁਕਾਈ ਅੱਜ ਆਪਣੀ ਰਿਹਾਇਸ਼ ’ਤੇ ਮਲੋਟ ਇਲਾਕੇ ਦੇ ਜੰਮਪਲ ਅਤੇ ਇਲਾਕੇ ਦੇ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਦੇ ਡਾਇਰੈਕਟਰ ਸ਼੍ਰੀ ਵਿਮਲ ਸੇਤੀਆ ਆਈ.ਏ.ਐੱਸ ਨੇ ਕੀਤੀ।
ਇਸ ਮੌਕੇ ਉਨ੍ਹਾਂ ਦੀ ਧਰਮਪਤਨੀ ਸ਼੍ਰੀਮਤੀ ਅਨੁਰਾਧਾ ਸੇਤੀਆ ਅਤੇ ਉਨ੍ਹਾਂ ਦੇ ਹੋਣਹਾਰ ਸਪੁੱਤਰ ਉੱਭਰਦੇ ਲੇਖਕ ਮਾਧਵ ਸੇਤੀਆ ਵਿਸ਼ੇਸ਼ ਤੌਰ ’ਤੇ ਹਾਜਰ ਸਨ, ਇਸ ਦੌਰਾਨ ਸ਼੍ਰੀ ਵਿਮਲ ਸੇਤੀਆ ਨੇ ਨੌਜਵਾਨ ਲੇਖਕ ਰੋਹਿਤ ਕਾਲੜਾ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ 2009 ਤੋਂ ਹਰ ਸਾਲ ਮਲੋਟ ਦੇ ਵੱਖ-ਵੱਖ ਵਿਸ਼ਿਆਂ ਅਤੇ ਮੁੱਦਿਆਂ 'ਤੇ ਕਿਤਾਬ ਪ੍ਰਕਾਸ਼ਿਤ ਕਰ ਰਹੇ ਹਨ। ਰੋਹਿਤ ਕਾਲੜਾ ਨੇ ਛੋਟੀ ਉਮਰ ਵਿੱਚ ਇਲਾਕਾ ਵਾਸੀਆਂ ਨੂੰ ਇਕ ਸੌਗਾਤ ਦਿੱਤੀ ਹੈ ਜਿਸ ਤੋਂ ਨੌਜਵਾਨ ਪੀੜ੍ਹੀ ਨੂੰ ਸੇਧ ਲੈਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਰੋਹਿਤ ਕਾਲੜਾ ਨਾਲ ਉਨ੍ਹਾਂ ਦਾ ਸੰਬੰਧ 2009 ਤੋਂ ਉਸ ਸਮੇਂ ਤੋਂ ਹੈ ਜਦੋਂ ਉਹ ਮਲੋਟ ਸ਼ਹਿਰ ਦੇ ਇਤਿਹਾਸ ’ਤੇ ਖੋਜ ਕਰ ਰਹੇ ਸਨ ਅਤੇ ਹਰ ਸਾਲ ਉਹ ਮਲੋਟ ਨੂੰ ਆਪਣੀ ਕਿਤਾਬ ਰਾਹੀਂ ਵੱਖਰੇ ਢੰਗ ਨਾਲ ਜੋੜ ਰਹੇ ਹਨ, ਇਸਦੇ ਨਾਲ ਹੀ ਸ਼੍ਰੀ ਸੇਤੀਆ ਨੇ ਆਪਣੇ ਸਫਲ ਜੀਵਨ ਦਾ ਸਿਹਰਾ ਮਲੋਟ ਵਾਸੀਆਂ ਖਾਸਕਰ ਆਪਣੇ ਬਜ਼ੁਰਗਾਂ ਨੂੰ ਦਿੰਦੇ ਹੋਏ ਨੌਜਵਾਨਾਂ ਨੂੰ ਮਿਹਨਤ ਨਾਲ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ, ਇਸ ਮੌਕੇ ਲੇਖਕ ਰੋਹਿਤ ਕਾਲੜਾ ਨੇ ਆਪਣੀ ਇਸ ਕਿਤਾਬ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਕਿਤਾਬ ਵਿੱਚ 2023-25 ਦੇ ਮਲੋਟ ਸ਼ਹਿਰ ਦੇ ਹਾਲਾਤ, ਸਮੱਸਿਆਵਾਂ ਅਤੇ ਉਨ੍ਹਾਂ ਸ਼ਖ਼ਸੀਅਤਾਂ ਦੀ ਜੀਵਨੀ ਪ੍ਰਕਾਸ਼ਿਤ ਕੀਤੀ ਗਈ ਹੈ ਜਿੰਨਾਂ ਨੇ ਇਸ ਇਲਾਕੇ ਦਾ ਨਾਂ ਵੱਖ ਵੱਖ ਖੇਤਰਾਂ ਵਿਚ ਰੌਸ਼ਨ ਕੀਤਾ ਹੈ।
ਇਹ ਵੀ ਜਿਕਰਯੋਗ ਹੈ ਕਿ ਸਟੇਟ ਪੱਧਰ ’ਤੇ ਸਵਾਭਿਮਾਨ ਐਵਾਰਡ ਜੇਤੂ ਰੋਹਿਤ ਕਾਲੜਾ ਨੂੰ ਸਿਰਫ 19 ਸਾਲ ਦੀ ਉਮਰ ਵਿੱਚ ਮਲੋਟ ਦਾ 165 ਸਾਲਾਂ ਦਾ ਇਤਿਹਾਸ ਲਿਖਣ ਦਾ ਵੀ ਮਾਣ ਹਾਸਲ ਹੋਇਆ ਹੈ
#🚨ਤਾਜ਼ਾ ਅਪਡੇਟ
ਲੁੱਟ ਖੋਹ ਕਰਨ ਵਾਲੇ ਗਿਰੋਹ ਦਾ ਫ਼ਰੀਦਕੋਟ ਪੁਲਿਸ ਨੇ ਕੀਤਾ ਪਰਦਾ/ਫਾਸ਼
#🚨ਤਾਜ਼ਾ ਅਪਡੇਟ
ਕੈਬਨਿਟ ਮੰਤਰੀ ਨੇ ਢਾਣੀ ਬਰਕੀ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਗੰਦੇ ਪਾਣੀ ਦੀ ਨਿਕਾਸੀ ਦੇ ਕੰਮ ਦਾ ਕੀਤਾ ਉਦਘਾਟਨ
ਲੰਬੀ/ਸ੍ਰੀ ਮੁਕਤਸਰ ਸਾਹਿਬ 22 ਨਵੰਬਰ (ਲਖਵਿੰਦਰ ਬਰਾੜ) ਕੈਬਨਿਟ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਹਲਕਾ ਲੰਬੀ ਦੀ ਢਾਣੀ ਬਰਕੀ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਗੰਦੇ ਪਾਣੀ ਦੇ ਨਿਕਾਸੀ ਦੇ ਕੰਮ ਦਾ ਉਦਘਾਟਨ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਢਾਣੀ ਬਰਕੀ ਦੇ ਲੋਕਾਂ ਦੀ ਮੰਗ ਸੀ ਕਿ ਉਨ੍ਹਾਂ ਨੂੰ ਇਸ ਗੰਦੇ ਪਾਣੀ ਦੀ ਸਮੱਸਿਆ ਤੋਂ ਛੁਟਕਾਰਾ ਦਵਾਇਆ ਜਾਵੇ ਅਤੇ ਅੱਜ ਉਨ੍ਹਾਂ ਦੀ ਇਸ ਮੰਗ ਨੂੰ ਬੂਰ ਪਿਆ ਹੈ। ਇਸ ਕੰਮ ਦੇ ਮੁਕੰਮਲ ਹੋਣ ਨਾਲ ਆਲ਼ੇ-ਦੁਆਲ਼ੇ ਦੀ ਸਾਫ਼-ਸਫ਼ਾਈ ਹੋਵੇਗੀ ਅਤੇ ਲੋਕਾਂ ਨੂੰ ਸਹੂਲਤ ਮਿਲੇਗੀ।।
ਕੈਬਨਿਟ ਮੰਤਰੀ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਮੁੱਖ ਤਰਜੀਹ ਪਿੰਡਾਂ ਦਾ ਵਿਕਾਸ ਕਰਨਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦਾ ਵਿਕਾਸ ਲਗਾਤਾਰ ਜਾਰੀ ਹੈ। ਪਿੰਡਾਂ ਦੇ ਲੋਕਾਂ ਦੀਆਂ ਬੁਨਿਆਦੀ ਸਹੂਲਤਾਂ ਨੂੰ ਪੂਰਾ ਕਰਨ ਲਈ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਜਾ ਰਹੇ ਹਨ ਅਤੇ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ।
ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਪੰਚ, ਸਰਪੰਚ ਅਤੇ ਵਰਕਰ ਹਾਜ਼ਰ ਸਨ।
#🚨ਤਾਜ਼ਾ ਅਪਡੇਟ
ਮਿਤੀ 20.11.2025 ਨੂੰ ਪੰਜਾਬ ਯੂਨੀਵਰਸਿਟੀ ਰੀਜਨਲ ਸੈਂਟਰ ਸ੍ਰੀ ਮੁਕਤਸਰ ਸਾਹਿਬ ਵਿਖੇ ‘ਸੰਵਿਧਾਨ ਦਿਵਸ’ ਦਿਹਾੜਾ ਮਨਾਇਆ ਗਿਆ - ਸ੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸੈਸ਼ਨ ਜੱਜ
ਸ੍ਰੀ ਮੁਕਤਸਰ ਸਾਹਿਬ, 20 ਨਵੰਬਰ (ਲਖਵਿੰਦਰ ਬਰਾੜ) ਮਾਣਯੋਗ ਕਾਰਜਕਾਰੀ ਚੇਅਰਮੈਨ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਜੀਆਂ ਦੀ ਦਿਸ਼ਾ ਨਿਰੇਦਸ਼ ਅਨੁਸਾਰ ਜ਼ਿਲ੍ਹਾ ਕਾਨੂੰਨੀ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਪੰਜਾਬ ਯੂਨੀਵਰਸਿਟੀ ਰੀਜਨਲ ਸੈਂਟਰ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਇੱਕ ਪ੍ਰੋਗਰਾਮ ਕੀਤਾ ਗਿਆ ਜਿਸ ਦੀ ਪ੍ਰਧਾਨਗੀ ਸ਼੍ਰੀ ਰਾਜ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨਜ ਜੱਜ -ਸਾਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਵੱਲੋ ਕੀਤੀ ਗਈ ਅਤੇ ਉਹਨਾਂ ਨਾਲ ਸ੍ਰੀ ਹਿਮਾਂਸ਼ੂ ਅਰੋੜਾ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਨੇ ਵੀ ਸ਼ਿਰਕਿਤ ਕੀਤੀ।
ਇਸ ਮੌਕੇ ’ਤੇ ਪੰਜਾਬ ਯੂਨੀਵਰਸਿਟੀ ਰੀਜਨਲ ਸੈਂਟਰ ਸ੍ਰੀ ਮੁਕਤਸਰ ਸਾਹਿਬ ਵਿਖੇ ਲਾਅ ਕਰ ਰਹੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ ਅਤੇ ਉਹਨਾ ਨੂੰ ਸੰਵਿਧਾਨ ਦਿਵਸ ਦੇ ਦਿਹਾੜੇ ਦੀ ਮਹੱਤਤਾ ਸਬੰਧੀ ਸ਼੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਮੁਕਤਸਰ ਸਾਹਿਬ ਜੀਆਂ ਵੱਲੋ ਵਿਸਥਾਰਪੂਰਵਕ ਢੰਗ ਨਾਲ ਜਾਣਕਾਰੀ ਦਿੱਤੀ ਗਈ । ਸ਼੍ਰੀ ਰਾਜ ਕੁਮਾਰ ਜਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਮੁਕਤਸਰ ਸਾਹਿਬ ਜੀਆਂ ਵੱਲੋ ਇਸ ਗੱਲ ’ਤੇ ਜੋਰ ਦਿੱਤਾ ਗਿਆ ਕਿ ਸਾਨੂੰ ਸਾਰਿਆਂ ਨੂੰ ਆਪਣੇ ਮੌਲਿਕ ਅਧਿਕਾਰਾਂ ਦੇ ਨਾਲ-ਨਾਲ ਮੌਲਿਕ ਫਰਜਾਂ ਬਾਰੇ ਵੀ ਜਾਗਰੂਕ ਹੋਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਆਪਣੇ ਹੱਕਾਂ ਨੂੰ ਜਤਾਉਣ ਦਾ ਦਾਇਰਾ ਦੂਜਿਆਂ ਦੇ ਹੱਕਾਂ ਦੇ ਦਾਇਰੇ ਨਾਲ ਸਾਂਤੀ ਪੂਰਵਕ ਢੰਗਾ ਨਾਲ ਮੇਲ ਖਾਂਦਾ ਹੋਵੇ। ਉਨਾਂ ਜੋਰ ਦੇ ਕੇ ਕਿਹਾ ਕਿ ਜਿਸ ਸਰਗਰਮੀ ਨਾਲ ਅਸੀ ਆਪਣੇ ਹੱਕਾਂ ਲਈ ਅਵਾਜ ਉਠਾਉਦੇ ਹਾਂ ਉਨੇ ਹੀ ਜੋਰ ਨਾਲ ਸਾਨੂੰ ਆਪਣੇ ਫਰਜਾਂ ਨੂੰ ਨਿਭਾਉਣਾ ਚਾਹੀਦਾ ਹੈ।
ਇਸ ਮੋਕੇ ’ਤੇ ਸ੍ਰੀ ਹਿਮਾਂਸ਼ੂ ਅਰੋੜਾ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਨੇ ਵੀ ਇਸ ਗੱਲ ’ਤੇ ਜੋਰ ਦਿੱਤਾ ਕਿ ਸਾਨੂੰ ਇਸ ਗੱਲ ਦਾ ਖਿਆਲ ਹੋਣਾ ਚਾਹੀਦਾ ਹੈ ਕਿ ਸਾਡੇ ਜਿੰਮੇ ਪਿਆ ਹੋਇਆ ਫਰਜ ਕਿਸੇ ਦੂਜੇ ਦਾ ਹੱਕ ਹੈ ਅਤੇ ਇਸ ਲਈ ਜੇ ਹਰ ਇਨਸਾਨ ਆਪਣਾ ਫਰਜ ਇਮਾਨਦਾਰੀ ਨਾਲ ਨਿਭਾਏਗਾ ਤਾਂ ਸਾਰਿਆਂ ਦੇ ਹੱਕ ਸੁਚੱਜੇ ਤਰੀਕੇ ਨਾਲ ਸਾਰਿਆਂ ਨੂੰ ਮਿਲ ਸਕਣਗੇ। ਉਨਾਂ ਅੰਤ ਵਿੱਚ ਕਿਹਾ ਕਿ ਇਸ ਤਰੀਕੇ ਨਾਲ ਇਹ ਪੂਰਿਆਂ ਜਾ ਸਕਦਾ ਹੈ ਕਿ ਸਭ ਦੇ ਹੱਕ ਵੀ ਸਭ ਨੂੰ ਮਿਲਣ ਅਤੇ ਸਾਰਿਆਂ ਵੱਲੋਂ ਆਪਣੇ ਫਰਜ ਵੀ ਅਦਾ ਕੀਤੇ ਜਾਣ ਅਤੇ ਇਸ ਭਾਵਨਾ ਨੂੰ ਹਰ ਇਕ ਇਨਸਾਨ ਨੂੰ ਸਵੈ ਦੇ ਵਿੱਚ ਪੈਦਾ ਕਰਨਾ ਚਾਹੀਦਾ ਹੈ।
ਇਸ ਮੌਕੇ ਪ੍ਰੌਫੈਸਰ ਰੇਨੂੰ ਵਿਜ ਵਾਈਸ ਚਾਸਲਰ ਪੰਜਾਬ ਯੂਨੀਵਰਸਿਟੀ ਜੀਆਂ ਵੱਲੋ ਵੀ ਆਏ ਮੁੱਖ ਮਹਿਮਾਨਾਂ ਨੂੰ ਜੀ ਆਇਆ ਆਖਿਆ ਗਿਆਂ ਅਤੇ ਉਹਨਾ ਨੂੰ ਦੱਸਿਆ ਕਿ ਸਾਡੇ ਬੱਚਿਆਂ ਨੂੰ ਨਵੇ ਕਾਨੂੰਨਾਂ ਬਾਰੇ ਦੱਸਿਆ ਗਿਆ ਹੈ ਉਸ ਸਬੰਧੀ ਲਾਅ ਕਾਲਜ ਦੇ ਵਿਦਿਆਰਥੀਆਂ ਦੀ ਜਾਣਕਾਰੀ ਹੋਰ ਵੀ ਵਾਧਾ ਹੋਇਆ ਹੈ। ਇਸ ਤੋਂ ਇਲਾਵਾ ਲਾਅ ਕਾਲਜ ਦੇ ਵੱਖ-ਵੱਖ ਬੁਲਾਰਿਆਂ ਵੱਲੋਂ ਸੰਵਿਧਾਨ ਦਿਵਸ ਦੇ ਵੱਖ-ਵੱਖ ਕਾਨੂੰਨਾਂ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਗਈ।
ਇਸ ਮੌਕੇ ਸ੍ਰੀਮਤੀ ਗੁਰਪ੍ਰੀਤ ਕੌਰ, ਸ੍ਰੀ ਗੁਰਪਾਲ ਸਿੰਘ, ਅਸਿਸਟੈਂਟ ਅਤੇ ਰੀਜਨਲ ਸੈਂਟਰ ਦਾ ਸਟਾਫ ਵੀ ਹਾਜਰ ਸੀ। ਅੰਤ ਵਿੱਚ ਰੀਜਨਲ ਸੈਂਟਰ ਦੇ ਪ੍ਰਿੰਸੀਪਲ ਸਾਹਿਬ ਨੇ ਆਏ ਮਹਿਮਾਨਾ ਦਾ ਧੰਨਵਾਦ ਕਰਦਿਆ ਕਿਹਾ ਕਿ ਜੋ ਤੁਹਾਡੇ ਵੱਲੋ ਵੱਡਮੁੱਲੀ ਜਾਣਕਾਰੀ ਦਿੱਤੀ ਗਈ ਹੈ ਉਸ ਉੱਪਰ ਅਮਲ ਕਰਨਗੇ ਅਤੇ ਇਸ ਸਬੰਧੀ ਆਮ ਲੋਕਾਂ ਨੂੰ ਵੀ ਜਾਣਕਾਰੀ ਦੇਣਗੇ। ਇਸ ਮੌਕੇ ਪ੍ਰਚਾਰ ਸਮੱਗਰੀ ਵੰਡੀ ਗਈ।
ਇਸ ਤੋਂ ਇਲਾਵਾ ਹੋਰ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫਤਰ ਜਾਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫ੍ਰੀ ਹੈਲਪਲਾਈਨ ਨੰਬਰ 15100 ’ਤੇ ਸੰਪਰਕ ਕੀਤਾ ਜਾ ਸਕਦਾ ਹੈ
#🚨ਤਾਜ਼ਾ ਅਪਡੇਟ
ਹਲਕੇ ਦੇ ਪਿੰਡ ਅਸਪਾਲ ਵਿਖੇ ਲਗਭਗ 1 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜ ਮੁਕੰਮਲ- ਗੁਰਮੀਤ ਸਿੰਘ ਖੁੱਡੀਆਂ
ਲੰਬੀ/ਸ੍ਰੀ ਮੁਕਤਸਰ ਸਾਹਿਬ 20 ਨਵੰਬਰ (ਲਖਵਿੰਦਰ ਬਰਾੜ) ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪਿੰਡਾਂ ਦੇ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ। ਪਿੰਡਾਂ ਦੇ ਲੋਕਾਂ ਨੂੰ ਮਿਆਰੀ ਅਤੇ ਮੁੱਢਲੀਆਂ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ, ਇਹਨਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੇ ਪਿੰਡ ਅਸਪਾਲ ਵਿਖੇ ਲਗਭਗ 1 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਣ ਵਾਲੇ ਵਿਕਾਸ ਕਾਰਜਾਂ ਦੌਰਾਨ ਕੀਤਾ।
ਕੈਬਨਿਟ ਮੰਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਲਕਾ ਲੰਬੀ ਦੇ ਪਿੰਡ ਅਸਪਾਲ ਵਿਖੇ ਵਾਟਰ ਵਰਕਸ ਦੇ ਪਾਣੀ ਦੀ ਨਿਕਾਸੀ ਸਬੰਧੀ ਪਾਈਪ ਲਾਈਨ ਲਈ 13.20 ਲੱਖ ਰੁਪਏ, ਆਂਗਣਵਾੜੀ ਸੈਂਟਰ ਦੇ ਦੋ ਕਮਰਿਆਂ ਦੀ ਉਸਾਰੀ ਲਈ 4.50 ਲੱਖ ਰੁਪਏ, ਬਾਸਕਟਬਾਲ ਗਰਾਂਉਡ ਦੀ ਉਸਾਰੀ ਲਈ 10 ਲੱਖ ਰੁਪਏ, ਢਾਣੀ ਦੇ ਰਸਤਿਆਂ ਅਤੇ ਕਮਿਉਨਿਟੀ ਸੈਂਟਰ ਵਿਚ ਇੰਟਰਲਾਕ ਟਾਈਲਾਂ ਲਈ 15 ਲੱਖ ਰੁਪਏ ਖਰਚ ਕਰਕੇ ਵਿਕਾਸ ਕਾਰਜ ਮੁਕੰਮਲ ਕੀਤੇ ਜਾ ਚੁੱਕੇ ਹਨ ਅਤੇ ਅੱਜ 10 ਲੱਖ ਰੁਪਏ ਨਾਲ ਬਣੀ ਲਾਇਬ੍ਰੇਰੀ ਦਾ ਉਦਘਾਟਨ ਕਰਕੇ ਪਿੰਡ ਵਾਸੀਆਂ ਦੇ ਸਪੁਰਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪਿੰਡ ਵਿੱਚ 46 ਲੱਖ ਰੁਪਏ ਦੀ ਲਾਗਤ ਨਾਲ ਖੇਡ ਮੈਦਾਨ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ।
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਜਦੋਂ ਕਰਨ ਵਾਲਿਆਂ ਦੀ ਨੀਅਤ ਸਾਫ ਹੋਵੇ ਤਾਂ ਕਿਸੇ ਵੀ ਕੰਮ ਵਿੱਚ ਅੜਿੱਕਾ ਨਹੀਂ ਲਗਦਾ ਤੇ ਸਾਰੇ ਕਾਰਜ ਬਹੁਤ ਵਧੀਆ ਢੰਗ ਨਾਲ ਸਿਰੇ ਚੜ੍ਹਦੇ ਹਨ। ਪੰਜਾਬ ਸਰਕਾਰ ਨੇਕ ਨੀਅਤ ਨਾਲ ਦਿਨ ਰਾਤ ਇੱਕ ਕਰ ਕੇ ਪੰਜਾਬ ਦੀ ਤਰੱਕੀ ਲਈ ਕੰਮ ਕਰ ਰਹੀ ਹੈ। ਮੌਜੂਦਾ ਸੂਬਾ ਸਰਕਾਰ ਵੱਲੋਂ ਜਿੰਨੇ ਕੰਮ ਆਪਣੇ ਹੁਣ ਤਕ ਦੇ ਕਾਰਜਕਾਲ ਦੌਰਾਨ ਕਰ ਦਿੱਤੇ ਗਏ ਹਨ, ਓਨੇ ਕਾਰਜ ਤਾਂ ਹੁਣ ਤਕ ਦੀਆਂ ਸਾਰੀਆਂ ਸਰਕਾਰਾਂ ਨਹੀਂ ਕਰ ਸਕੀਆਂ ਸਨ।
ਇਸ ਮੌਕੇ ਬੀ.ਡੀ.ਪੀ.ਓ. ਰਾਕੇਸ਼ ਬਿਸ਼ਨੋਈ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਪੰਚ, ਸਰਪੰਚ, ਵਰਕਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ
#🚨ਤਾਜ਼ਾ ਅਪਡੇਟ
ਤੇਲ ਬੀਜ ਫ਼ਸਲਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਸਿਖਲਾਈ ਕੋਰਸ ਦਾ ਆਯੋਜਨ
ਸ੍ਰੀ ਮੁਕਤਸਰ ਸਾਹਿਬ, 19 ਨਵੰਬਰ (ਲਖਵਿੰਦਰ ਬਰਾੜ) ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਬੀਤੇ ਦਿਨੀ ਪਿੰਡ ਗੰਧੜ ਵਿਖੇ ਤੇਲ ਬੀਜ ਫ਼ਸਲਾਂ ਤੇ ਸੰਯੁਕਤ ਖੇਤ ਪ੍ਰਦਰਸ਼ਨੀਆਂ ਦੇ ਤਹਿਤ ਤੇਲ ਬੀਜ ਫ਼ਸਲਾਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪਿੰਡ ਦੇ 50 ਤੋਂ ਵੱਧ ਸੂਝਵਾਨ ਕਿਸਾਨ ਵੀਰਾਂ ਨੇ ਭਾਗ ਲਿਆ। ਇਸ ਸਿਖਲਾਈ ਕੋਰਸ ਦਾ ਮੁੱਖ ਉਦੇਸ਼ ਫਸਲੀ ਵਿਭਿੰਨਤਾ ਵਿੱਚ ਰਾਇਆ ਦੀ ਫਸਲ ਦੇ ਮਹੱਤਵ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕਰਨਾ ਸੀ।
ਖੇਤ ਦਿਵਸ ਦੀ ਪ੍ਰਧਾਨਗੀ ਕਰਦੇ ਹੋਏ ਡਾ. ਕਰਮਜੀਤ ਸ਼ਰਮਾ, ਐਸੋਸੀਏਟ ਡਾਇਰੈਕਟਰ, ਕ੍ਰਿਸ਼ੀ ਵਿਗਿਆਨ ਕੇਂਦਰ ਨੇ ਦੱਸਿਆ ਕਿ ਕੇ.ਵੀ.ਕੇ ਵੱਲੋਂ ਜਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਰਾਇਆ ਦੀ ਦੋਗਲੀ ਕਿਸਮ ਆਰ.ਸੀ.ਐਚ-1 ਦੇ ਪ੍ਰਦਰਸ਼ਨੀ ਪਲਾਟ ਲਗਾਏ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਹ ਰਾਇਆ ਦੀ ਵੱਧ ਝਾੜ ਦੇਣ ਵਾਲੀ ਕਨੋਲਾ ਕਿਸਮ ਹੈ। ਇਸ ਦੇ ਤੇਲ ਵਿੱਚ ਇਰੂਸਿਕ ਐਸਿਡ ਦੀ ਮਾਤਰਾ 2% ਤੋਂ ਘੱਟ ਅਤੇ ਇਸਦੀ ਖਲ ਵਿੱਚ ਗਲੂਕੋਸਿਨੋਲੇਟਸ ਦੀ ਮਾਤਰਾ 30 ਮਾਈਕ੍ਰੋਮੋਲ ਪ੍ਰਤੀ ਗ੍ਰਾਮ ਤੋਂ ਘੱਟ ਹੋਣ ਕਾਰਨ ਇਹ ਮਨੁੱਖ ਅਤੇ ਪਸ਼ੂਆਂ ਦੀ ਸਿਹਤ ਲਈ ਬਹੁਤ ਗੁਣਕਾਰੀ ਹੈ।
ਸਿਖਲਾਈ ਦੌਰਾਨ ਕੇ.ਵੀ.ਕੇ ਦੇ ਵਿਗਿਆਨੀਆਂ ਨੇ ਰਾਇਆ ਦੀ ਸੁਚੱਜੀ ਕਾਸ਼ਤ, ਕੀੜੇ-ਮਕੌੜੇ ਅਤੇ ਬਿਮਾਰੀਆਂ ਦੀ ਸੁੱਚਜੀ ਰੋਕਥਾਮ ਸਬੰਧੀ ਤਕਨੀਕੀ ਨੁਕਤੇ ਸਾਂਝੇ ਕੀਤੇ।
ਇਸ ਤੋਂ ਇਲਾਵਾ ਕਿਸਾਨ ਵੀਰਾਂ ਨੂੰ ਖਾਦਾਂ ਦੀ ਸੁਚੱਜੀ ਵਰਤੋਂ ਕਰਨ, ਖੇਤੀ ਦੇ ਨਾਲ-ਨਾਲ ਹੋਰ ਸਹਾਇਕ ਧੰਦੇ ਅਪਣਾਉਣ ਅਤੇ ਖੇਤੀ ਸਾਹਿਤ ਪੜਣ ਲਈ ਪ੍ਰੇਰਿਤ ਕੀਤਾ ਗਿਆ। ਪ੍ਰੋਗਰਾਮ ਵਿਚ ਸ਼ਾਮਿਲ ਹੋਏ ਸਾਰੇ ਹੀ ਕਿਸਾਨ ਵੀਰਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ।
#🚨ਤਾਜ਼ਾ ਅਪਡੇਟ
ਕੈਬਨਿਟ ਮੰਤਰੀ ਨੇ ਹਲਕੇ ਦੇ ਪਿੰਡਾਂ ’ਚ 1 ਕਰੋੜ 41 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕੰਮਾਂ ਦੀ ਕਰਵਾਈ ਸ਼ੁਰੂਆਤ
ਲੰਬੀ/ਸ੍ਰੀ ਮੁਕਤਸਰ ਸਾਹਿਬ, 19 ਨਵੰਬਰ (ਲਖਵਿੰਦਰ ਬਰਾੜ) ਕੈਬਨਿਟ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੇ ਪਿੰਡ ਮਿੱਠੜੀ ਬੁਧਗਿਰ ਅਤੇ ਸ਼ੇਰੇਵਾਲਾ ਵਿਖੇ 1 ਕਰੋੜ 41 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ।
ਇਸ ਮੌਕੇ ਕੈਬਨਿਟ ਮੰਤਰੀ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਲਕੇ ਦੇ ਪਿੰਡ ਮਿੱਠੜੀ ਬੁਧਗਿਰ ਵਿਖੇ ਲੋਕਾਂ ਨੂੰ ਪੀਣ ਲਈ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਵਾਟਰ ਵਰਕਸ ਦੀ ਪਾਈਪ ਲਾਈਨ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਜਿਸ ਉੱਤੇ 10 ਲੱਖ ਰੁਪਏ ਦੀ ਖਰਚ ਆਵੇਗਾ ਅਤੇ ਇਸ ਦੇ ਨਾਲ ਹੀ ਨੌਜਵਾਨਾਂ ਨੂੰ ਖੇਡਾਂ ਦੇ ਨਾਲ ਜੋੜਨ ਲਈ ਪਿੰਡ ਵਿੱਚ 29 ਲੱਖ ਰੁਪਏ ਦੀ ਲਾਗਤ ਨਾਲ ਖੇਡ ਸਟੇਡੀਅਮ ਬਣਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਹਲਕੇ ਦੇ ਪਿੰਡ ਸ਼ੇਰੇਵਾਲਾ ਵਿਖੇ ਐਸ.ਸੀ. ਭਾਈਚਾਰੇ ਦੀ ਕਲੌਨੀ ਲਈ 16 ਲੱਖ ਰੁਪਏ ਦੀ ਲਾਗਤ ਨਾਲ ਪਾਣੀ ਦੀ ਪਾਈਪ ਲਾਈਨ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਅਤੇ ਇਸਦੇ ਨਾਲ ਹੀ ਪਿੰਡ ਵਿੱਚ 30 ਲੱਖ ਰੁਪਏ ਦੀ ਲਾਗਤ ਨਾਲ ਖੇਡ ਸਟੇਡੀਅਮ ਬਣਨ ਜਾ ਰਿਹਾ ਹੈ। ਇਸ ਤੋਂ ਇਲਾਵਾ ਸ਼ੇਰੇਵਾਲਾ ਤੋਂ ਪਿੰਡ ਖੇਮਾ ਖੇੜਾ ਤੱਕ ਸੜਕ ਦੀ ਰਿਪੇਅਰ ਲਈ 56 ਲੱਖ ਰੁਪਏ ਦੀ ਲਾਗਤ ਨਾਲ ਕੰਮਾਂ ਦੀ ਸ਼ੁਰੂਆਤ ਕਰਵਾਈ ਗਈ।
ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਸਾਰੇ ਕੰਮ ਪਿੰਡਾਂ ਦੇ ਵਿਕਾਸ ਲਈ ਇੱਕ ਵੱਡਾ ਕਦਮ ਹਨ ਅਤੇ ਇਨ੍ਹਾਂ ਵਿਕਾਸ ਦੇ ਕੰਮਾਂ ਦੀ ਸ਼ੁਰੂਆਤ ਮੌਕੇ ਮੈਨੂੰ ਬੇਹੱਦ ਖੁਸ਼ੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪਿੰਡਾਂ ਦੇ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ। ਪਿੰਡਾਂ ਦੇ ਲੋਕਾਂ ਨੂੰ ਮਿਆਰੀ ਅਤੇ ਮੁੱਢਲੀਆਂ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਪਰਾਲਾ ਹੈ ਕਿ ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਹੈ ਤਾਂ ਜੋ ਉਹ ਨਸ਼ਿਆਂ ਤੋਂ ਬਚੇ ਰਹਿ ਸਕਣ। ਇਸੇ ਮੰਤਵ ਨਾਲ ਹਲਕੇ ਦੇ ਪਿੰਡਾਂ ਵਿੱਚ ਖੇਡ ਗਰਾਊਂਡਾਂ ਦੀ ਉਸਾਰੀ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਇਹ ਖੇਡ ਗਰਾਊਂਡ ਨੌਜਵਾਨੀ ਦੇ ਸਪੁਰਦ ਕੀਤੇ ਜਾਣਗੇ।
ਇਸ ਮੌਕੇ ਬੀ.ਡੀ.ਪੀ.ਓ. ਰਾਕੇਸ਼ ਬਿਸ਼ਨੋਈ, ਯੂਥ ਆਗੂ ਅਮੀਤ ਖੁੱਡੀਆਂ, ਰਸ਼ਪਾਲ ਸਿੰਘ ਖੁੱਡੀਆਂ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ, ਪੀ.ਏ. ਗੁਰਬਾਜ ਸਿੰਘ, ਗੁਰਬਾਜ ਸਿੰਘ ਵਣਵਾਲਾ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਪੰਚ, ਸਰਪੰਚ, ਵਰਕਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
#🚨ਤਾਜ਼ਾ ਅਪਡੇਟ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਵੱਲੋਂ ਸੰਵਿਧਾਨ ਦਿਵਸ ਦੇ ਸਬੰਧ ਵਿੱਚ ਬਾਵਾ ਕਿਸ਼ਨ ਸਿੰਘ ਅਤੇ ਬਾਵਾ ਸੰਤ ਸਿੰਘ ਮੈਮੋਰੀਅਲ ਜ਼ਿਲ੍ਹਾ ਹਸਤਪਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਦਿਵਿਆਂਗ ਸਰਟੀਫਿਕੇਟ ਅਤੇ ਯੂ.ਡੀ.ਆਈ.ਡੀ ਕਾਰਡ ਬਣਾਉਣ ਸਬੰਧੀ ਕੈਂਪ ਦਾ ਆਯੋਜਨ ਕੀਤਾ ਗਿਆ – ਸ੍ਰੀ ਹਿਮਾਂਸ਼ੂ ਅਰੋੜਾ, ਸੀ.ਜੇ. ਐੱਮ/ਸਕੱਤਰ
ਸ੍ਰੀ ਮੁਕਤਸਰ ਸਾਹਿਬ, 19 ਨਵੰਬਰ (ਲਖਵਿੰਦਰ ਬਰਾੜ) ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਦੇ ਹਦਾਇਤਾਂ ਅਨੁਸਾਰ ਮਿਤੀ 19.11.2025 ਨੂੰ ਸੰਵਿਧਾਨ ਦਿਵਸ ਦੇ ਸਬੰਧ ਵਿੱਚ ਬਾਵਾ ਕਿਸ਼ਨ ਸਿੰਘ ਅਤੇ ਬਾਵਾ ਸੰਤ ਸਿੰਘ ਮੈਮੋਰੀਅਲ ਜ਼ਿਲ੍ਹਾ ਹਸਤਪਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਦਿਵਿਆਂਗ ਸਰਟੀਫਿਕੇਟ ਅਤੇ ਯੂ.ਡੀ.ਆਈ.ਡੀ ਕਾਰਡ ਬਣਾਉਣ ਸਬੰਧੀ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਮਾਨਯੋਗ ਜੱਜ ਸਾਹਿਬ ਜੀਆਂ ਵੱਲੋਂ ਹਾਜ਼ਰ ਦਿਵਿਆਂਗ ਬੱਚਿਆਂ ਦੇ ਸਰਟੀਫਿਕੇਟ ਅਤੇ ਯੂ.ਡੀ.ਆਈ.ਡੀ ਕਾਰਡ ਬਣਾਏ ਗਏ।
ਸਿਵਲ ਸਰਜਨ ਡਾ. ਰਾਜ ਕੁਮਾਰ ਵੱਲੋਂ ਦਿਵਿਆਂਗ ਬੱਚਿਆਂ ਦੇ ਸਰਟੀਫਿਕੇਟ ਅਤੇ ਯੂ.ਡੀ.ਆਈ.ਡੀ ਕਾਰਡ ਬਣਾਉਣ ਲਈ ਮਾਹਿਰ ਡਾਕਟਰਾਂ ਦੀ ਟੀਮ ਦਾ ਗਠਨ ਕੀਤਾ ਗਿਆ ਜਿਸ ਵਿੱਚ ਡਾ. ਅਰਪਨਦੀਪ ਸਿੰਘ, ਡਾ. ਮਨਜੋਤ ਸਿੰਘ ਭੋਰਾ, ਡਾ. ਪਰਮਦੀਪ ਸਿੰਘ ਸੰਧੂ, ਡਾ. ਗੁਰਮੀਤ ਕੌਰ ਭੰਡਾਰੀ, ਡਾ. ਹਰਸ਼ਪ੍ਰੀਤ ਕੌਰ ਮਹਿੰਦਰਾ, ਡਾ. ਰਾਹੁਲ ਜਿੰਦਲ, ਸ੍ਰੀਮਤੀ ਰਵਿੰਦਰ ਕੌਰ ਅਤੇ ਮਿਸ ਅੰਜੂ ਬਾਲਾ ਸ਼ਾਮਲ ਸਨ। ਇਸ ਟੀਮ ਵੱਲੋਂ ਵੀ ਦਿਵਿਆਂਗ ਬੱਚਿਆਂ ਅਤੇ ਵਿਅਕਤੀਆਂ ਨੂੰ ਚੈੱਕਅੱਪ ਕਰਕੇ ਮੌਕੇ ’ਤੇ ਸਰਟੀਫਿਕੇਟ ਜਾਰੀ ਕੀਤੇ ਗਏ।
ਇਸ ਮੌਕੇ ਨਸ਼ਿਆਂ ਸਬੰਧੀ, ਲੋਕ ਅਦਾਲਤਾਂ ਸਬੰਧੀ, ਸਥਾਈ ਲੋਕ ਅਦਾਲਤਾਂ ਸਬੰਧੀ, ਅਪਰਾਧ ਪੀੜਿਤਾਂ ਸਕੀਮ ਸਬੰਧੀ ਅਤੇ ਅਤੇ ਹੋਰ ਵਿਸ਼ਿਆ ਬਾਰੇ ਜਾਣਕਾਰੀ ਦਿੱਤੀ ਗਈ । ਸ੍ਰੀ ਹਿਮਾਂਸ਼ੂ ਅਰੋੜਾ, ਸੀ.ਜੇ.ਐੱਮ/ਸਕੱਤਰ ਸਾਹਿਬ ਜੀਆਂ ਨੇ ਦੱਸਿਆਂ ਕਿ ਜੇਕਰ ਕਿਸੇ ਵੀ ਦਿਵਿਆਂਗ ਦਾ ਸਰਟੀਫਿਕੇਟ ਨਹੀਂ ਬਣਿਆ ਉਹ ਇਸ ਸਬੰਧੀ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਹਰੇਕ ਬੁੱਧਵਾਰ ਨੂੰ ਸਰਟੀਫਿਕੇਟ ਬਣਵਾ ਸਕਦਾ ਹੈ ਅਤੇ ਜੇਕਰ ਕਿਸੇ ਨੂੰ ਕਿਸੇ ਕਿਸਮ ਦੀ ਦਿੱਕਤ ਆਉਂਦੀ ਹੈ ਤਾਂ ਉਹ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੇ ਦਫਤਰ ਨਾਲ ਰਾਬਤਾ ਕਾਇਮ ਕਰ ਸਕਦਾ ਹੈ ਅਤੇ ਨਾਲਸਾ ਦੇ ਟੋਲ ਫ੍ਰੀ 15100 ’ਤੇ ਵੀ ਕਾਲ ਕਰ ਸਕਦਾ ਹੈ। ਇਸ ਮੌਕੇ ’ਤੇ ਪ੍ਰਚਾਰ ਸਮੱਗਰੀ ਵੀ ਵੰਡੀ ਗਈ।
#🚨ਤਾਜ਼ਾ ਅਪਡੇਟ
ਮਨੁੱਖੀ ਅਧਿਕਾਰ ਸੰਗਠਨ ਦੀ ਕੋਟਕਪੂਰਾ ਚ ਹੋਈ ਪਲੇਠੀ ਮੀਟਿੰਗ, ਵੱਖ-ਵੱਖ ਮੁੱਦਿਆਂ ਤੇ ਕੀਤੀ ਵਿਚਾਰ ਚਰਚਾ
ਇਕ ਦਰਜਨ ਦੇ ਕਰੀਬ ਨਵੇਂ ਮੈਂਬਰ ਨੂੰ ਕੀਤਾ ਸੰਗਠਨ ਚ ਸ਼ਾਮਿਲ
ਕੋਟਕਪੂਰਾ 15 ਨਵੰਬਰ (ਲਖਵਿੰਦਰ ਬਰਾੜ) ਅੱਜ ਕੋਟਕਪੂਰਾ ਚ ਪੰਜਾਬ ਪ੍ਰਧਾਨ ਡਾ ਸਤਿੰਦਰ ਪਾਲ ਸਿੰਘ ਦੀ ਰਹਿਣ ਮਾਈ ਹੇਠ ਮਨੁੱਖੀ ਅਧਿਕਾਰ ਸੰਗਠਨ ਐਂਡ ਐਂਟੀ ਕ੍ਰਾਈਮ ਦੀ ਮੀਟਿੰਗ ਕੀਤੀ ਗਈ, ਇਸ ਮੀਟਿੰਗ ਵਿੱਚ ਵੱਖ-ਵੱਖ ਮੁੱਦਿਆਂ ਤੇ ਵਿਚਾਰ ਚਰਚਾ ਕੀਤੀ ਗਈ ਅਤੇ ਇਕ ਦਰਜਨ ਤੋਂ ਵੱਧ ਨਵੇਂ ਮੈਂਬਰ ਜਗਦੀਪ ਢਿੱਲੋਂ ਸਿੰਘ ਵਾਈਸ ਪ੍ਰੈਜੀਡੈਂਟ ਫਰੀਦਕੋਟ, ਗੁਰਵਿੰਦਰ ਸਿੰਘ ਬਰਾੜ ਵਾਈਸ ਪ੍ਰੈਜੀਡੈਂਟ ਫਰੀਦਕੋਟ ਨਰਿੰਦਰ ਕੌਰ ਜਰਨਲ ਸੈਕਟਰੀ ਫਰੀਦਕੋਟ ਹਰਜਿੰਦਰ ਕੌਰ ਮੈਂਬਰ ਪਿੰਦਰ ਕੌਰ ਮੈਂਬਰ ਚਰਨਜੀਤ ਕੌਰ ਮੈਂਬਰ ਜਗਸੀਰ ਸਿੰਘ ਮੈਂਬਰ ਫਰੀਦਕੋਟ ਗੁਰਚਰਨ ਸਿੰਘ ਵਿਰਦੀ ਕੋਟਕਪੂਰਾ ਰਕੇਸ਼ ਕੁਮਾਰ ਗਰਗ ਮੈਂਬਰ ਕੋਟਕਪੂਰਾ ਹਰਿਮੰਦਰ ਮਹਿੰਦੀ ਮੈਂਬਰ ਜਗਸੀਰ ਸਿੰਘ ਮੈਂਬਰ ਚਨੂ ਗੋਬਿੰਦ ਸਿੰਘ ਮੈਂਬਰ ਚਨੂ ਨੂੰ ਜੁਆਇਨ ਕਰਵਾਇਆ ਗਿਆ,ਅਤੇ ਨਾਲ ਹੀ ਉਹਨਾਂ ਨੂੰ ਆਈ ਕਾਰਡ ਵੀ ਦਿੱਤੇ ਗਏ। ਧਨਵੰਤ ਸਿੰਘ ਧਾਲੀਵਾਲ ਜ਼ਿਲ ਪ੍ਰਧਾਨ ਫਰੀਦਕੋਟ ਨੇ ਆਏ ਹੋਏ ਅਹੁਦੇਦਾਰਾਂ ਨੂੰ ਮਨੁੱਖੀ ਅਧਿਕਾਰਾਂ ਬਾਰੇ ਜਾਣੂ ਕਰਵਾਇਆ ।
ਲਖਵਿੰਦਰ ਬਰਾੜ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਵੱਲੋਂ ਆਏ ਹੋਏ ਅਹੁਦੇਦਾਰਾਂ ਦਾ ਕੀਤਾ ਧੰਨਵਾਦ ਅਤੇ ਨਾਲ ਹੀ ਉਨਾਂ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਜੋ ਸਲਾਨਾ ਪ੍ਰੋਗਰਾਮ ਸਾਡੀ ਸੰਸਥਾ ਵੱਲੋਂ 10 ਦਸੰਬਰ ਨੂੰ ਮਨਾਇਆ ਜਾਂਦਾ ਹੈ ਮਨੁੱਖੀ ਅਧਿਕਾਰਾਂ ਦੇ ਰਿਲੇਟਡ ਉਹ ਵੀ ਅਸੀਂ ਵੱਡੇ ਪੱਧਰ ਤੇ ਮਨਾਵਾਂਗੇ।
ਇਸ ਮੌਕੇ ਗੁਰਚਰਨ ਸਿੰਘ ਵਿਰਦੀ ਨੇ ਦੱਸਿਆ ਕਿ ਮੈਂ ਕਾਫੀ ਲੰਮੇ ਸਮੇਂ ਤੋਂ ਇਸ ਸੰਗਠਨ ਦੇ ਨਾਲ ਜੁੜਿਆ ਹਾਂ ਅੱਜ ਮੈਨੂੰ ਇਹਨਾਂ ਦੁਆਰਾ ਮੈਂਬਰ ਨਿਯੁਕਤ ਕੀਤਾ ਗਿਆ ਹੈ ਤੇ ਮੈਨੂੰ ਮਾਨ ਮਹਿਸੂਸ ਹੋ ਰਿਹਾ ਹੈ ਇਹ ਸੰਗਠਨ ਵਿੱਚ ਸੇਵਾ ਕਰਨ ਦਾ ਮੌਕਾ ਮਿਲਿਆ ਅਤੇ ਸਾਨੂੰ ਸਾਰਿਆਂ ਨੂੰ ਮਨੁੱਖੀ ਅਧਿਕਾਰਾਂ ਬਾਰੇ ਜਾਣਕਾਰੀ ਹੋਣੀ ਚਾਹੀਦੀ ਹੈ
ਮੌਕੇ ਤੇ ਮੌਜੂਦ ਮੈਂਬਰ ਪੰਜਾਬ ਪ੍ਰਧਾਨ ਡਾ ਸਤਿੰਦਰ ਪਾਲ ਸਿੰਘ, ਲਖਵਿੰਦਰ ਬਰਾੜ ਜਿਲਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ, ਧਨਵੰਤ ਸਿੰਘ ਧਾਲੀਵਾਲ ਜਿਲਾ ਪ੍ਰਧਾਨ ਫਰੀਦਕੋਟ, ਸਤਬੀਰ ਬਰਾੜ ਜਰਨਲ ਸੈਕਟਰੀ ਫਿਰੋਜ਼ਪੁਰ, ਸਵਰਨ ਸਿੰਘ ਵਿਰਦੀ ਸਰਕਲ ਪ੍ਰਧਾਨ ਕੋਟਕਪੂਰਾ, ਜਗਦੀਪ ਢਿੱਲੋਂ ਵਾਈਸ ਪ੍ਰੈਜੀਡੈਂਟ ਫਰੀਦਕੋਟ, ਗੁਰਵਿੰਦਰ ਬਰਾੜ ਵਾਈਸ ਪ੍ਰੈਸੀਡੈਂਟ ਫਰੀਦਕੋਟ, ਨਰਿੰਦਰ ਕੌਰ ਜਰਨਲ ਸੈਕਟਰੀ ਫਰੀਦਕੋਟ, ਹਰਜਿੰਦਰ ਕੌਰ ਮੈਂਬਰ, ਪਿੰਦਰ ਕੌਰ ਮੈਂਬਰ, ਚਰਨਜੀਤ ਕੌਰ ਮੈਂਬਰ, ਜਸਬੀਰ ਸਿੰਘ ਮੈਂਬਰ, ਗੁਰਚਰਨ ਸਿੰਘ ਵਿਰਦੀ ਮੈਂਬਰ, ਰਕੇਸ਼ ਕੁਮਾਰ ਮੈਂਬਰ, ਹਰਿਮੰਦਰ ਮਹਿੰਦੀ ਮੈਂਬਰ, ਜਗਸੀਰ ਸਿੰਘ ਚਨੂ ਮੈਂਬਰ, ਗੋਬਿੰਦ ਸਿੰਘ ਚਨੂ ਮੈਂਬਰ, ਕੁਲਦੀਪ ਸਿੰਘ ਮੈਂਬਰ ਹਰੀ ਕੇ ਕਲਾ, ਗੁਰਪ੍ਰੀਤ ਸਿੰਘ ਪੱਕਾ ਮੈਂਬਰ, ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।











