#😱ADGP ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ ADGP ਨੇ ਖੁਦ ਨੂੰ ਮਾਰੀ ਗੋਲੀ, ਘਰ ਵਿਚੋਂ ਮਿਲੀ ਲਾਸ਼...
ਹਰਿਆਣਾ ਤੋਂ ਵੱਡੀ ਖਬਰ ਆ ਰਹੀ ਹੈ। ਸੂਤਰਾਂ ਮੁਤਾਬਕ ਹਰਿਆਣਾ ਦੇ ਏਡੀਜੀਪੀ ਪੱਧਰ ਦੇ ਅਧਿਕਾਰੀ ਨੇ ਖੁਦਕੁਸ਼ੀ ਕਰ ਲਈ ਹੈ । ਜਾਣਕਾਰੀ ਮਿਲੀ ਹੈ ਕਿ ਇਸ ਅਧਿਕਾਰੀ ਨੇ ਘਰ ਵਿੱਚ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਇਸ ਅਧਿਕਾਰੀ ਦੀ ਪਛਾਣ ਵਾਈ ਪੂਰਨ ਕੁਮਾਰ ਵਜੋਂ ਹੋਈ ਹੈ। ਇਸ ਵੇਲੇ, ਆਈਜੀ ਰੋਹਤਕ ਦੇ ਸੁਨਾਰੀਆ ਸਥਿਤ ਪੁਲਿਸ ਸਿਖਲਾਈ ਕਾਲਜ ਵਿੱਚ ਤਾਇਨਾਤ ਸਨ। ਫੋਰੈਂਸਿਕ ਅਤੇ ਸੀਐਫਐਸਐਲ ਟੀਮਾਂ ਆਈਪੀਐਸ ਦੇ ਘਰ ਪਹੁੰਚੀਆਂ ਹਨ। ਉਨ੍ਹਾਂ ਦੀ ਲਾਸ਼ ਸੈਕਟਰ 11, ਚੰਡੀਗੜ੍ਹ ਸਥਿਤ ਉਨ੍ਹਾਂ ਦੇ ਸਰਕਾਰੀ ਘਰ ਤੋਂ ਮਿਲੀ ਉਨ੍ਹਾਂ ਦੀ ਲਾਸ਼ ਨੂੰ ਸੈਕਟਰ 16 ਦੇ ਹਸਪਤਾਲ ਲਿਜਾਇਆ ਗਿਆ ਹੈ। ਵਾਈ. ਪੂਰਨ ਕੁਮਾਰ ਦੀ ਪਤਨੀ ਅਮਨੀਤ ਪੀ. ਕੁਮਾਰ ਆਈਏਐਸ ਅਧਿਕਾਰੀ ਹੈ ਅਤੇ ਜਾਪਾਨ ਗਏ ਅਧਿਕਾਰੀਆਂ ਦੇ ਵਫ਼ਦ ਦੇ ਹਿੱਸੇ ਵਜੋਂ ਮੁੱਖ ਮੰਤਰੀ ਦੇ ਨਾਲ ਗਈ ਸੀ।