Failed to fetch language order
Failed to fetch language order
😰ਗੁਰਘਰ 'ਤੇ ਕਬਜ਼ੇ ਦੀ ਕੋਸ਼ਿਸ਼, ਸਕੂਲ-ਬਾਜ਼ਾਰ ਤੇ ਨੈੱਟ ਬੰਦ
32 Posts • 574K views
#😰ਗੁਰਘਰ 'ਤੇ ਕਬਜ਼ੇ ਦੀ ਕੋਸ਼ਿਸ਼, ਸਕੂਲ-ਬਾਜ਼ਾਰ ਤੇ ਨੈੱਟ ਬੰਦ #🆕3 ਅਕਤੂਬਰ ਦੀਆਂ ਅਪਡੇਟਸ🗞 #🌍 ਪੰਜਾਬ ਦੀ ਹਰ ਅਪਡੇਟ 🗞️ #👉 ਤਾਜ਼ਾ ਅਪਡੇਟਸ ⭐ ਰਾਜਸਥਾਨ ਦੇ ਹਨੂੰਮਾਨਗੜ੍ਹ ਜ਼ਿਲ੍ਹੇ ਦੇ ਕਸਬਾ ਗੋਲੂਵਾਲਾ ਸਥਿਤ ਗੁਰਦੁਆਰਾ ਮਹਿਤਾਬਗੜ੍ਹ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਨੂੰ ਲੈ ਕੇ ਚੱਲ ਰਿਹਾ ਵਿਵਾਦ ਸ਼ੁੱਕਰਵਾਰ ਤੜਕੇ ਹਿੰਸਕ ਹੋ ਗਿਆ। ਇੱਕ ਧੜੇ ਦੇ ਲੋਕਾਂ ਨੇ ਸਵੇਰੇ ਕਰੀਬ 3 ਵਜੇ ਲਾਠੀਆਂ-ਡੰਡਿਆਂ ਅਤੇ ਪੱਥਰਾਂ ਨਾਲ ਲੈਸ ਹੋ ਕੇ ਗੁਰਦੁਆਰਾ ਸਾਹਿਬ 'ਤੇ ਜ਼ਬਰਦਸਤੀ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਹੋਈ ਹਿੰਸਕ ਝੜਪ ਵਿੱਚ ਬੱਚਿਆਂ ਸਮੇਤ 6 ਤੋਂ 8 ਲੋਕ ਜ਼ਖ਼ਮੀ ਹੋ ਗਏ। ਘਟਨਾ ਤੋਂ ਬਾਅਦ ਪੂਰੇ ਇਲਾਕੇ 'ਚ ਦਹਿਸ਼ਤ ਅਤੇ ਤਣਾਅ ਦਾ ਮਾਹੌਲ ਹੈ ਅਤੇ ਪ੍ਰਸ਼ਾਸਨ ਨੇ ਸਖ਼ਤ ਕਦਮ ਚੁੱਕੇ ਹਨ। ਕੀ ਹੈ ਪੂਰਾ ਮਾਮਲਾ? ਜਾਣਕਾਰੀ ਅਨੁਸਾਰ, ਗੋਲੂਵਾਲਾ ਦੇ ਗੁਰਦੁਆਰਾ ਮਹਿਤਾਬਗੜ੍ਹ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਨੂੰ ਲੈ ਕੇ ਦੋ ਧੜਿਆਂ ਵਿਚਾਲੇ ਲੰਮੇ ਸਮੇਂ ਤੋਂ ਵਿਵਾਦ ਚੱਲ ਰਿਹਾ ਹੈ। ਇਹ ਮਾਮਲਾ ਅਦਾਲਤ ਵਿੱਚ ਵੀ ਵਿਚਾਰ ਅਧੀਨ ਹੈ। ਸ਼ੁੱਕਰਵਾਰ ਤੜਕੇ, ਇੱਕ ਧੜੇ ਨੇ ਗੁਰਦੁਆਰਾ ਕੰਪਲੈਕਸ ਵਿੱਚ ਦਾਖਲ ਹੋ ਕੇ ਹਮਲਾ ਕਰ ਦਿੱਤਾ। ਇਸ ਝੜਪ ਵਿੱਚ ਕਮੇਟੀ ਦੇ ਮੁਖੀ ਹਰਜਿੰਦਰ ਸਿੰਘ, ਉਨ੍ਹਾਂ ਦੇ ਭਰਾ ਗੁਰਪ੍ਰੀਤ ਸਿੰਘ ਸਮੇਤ ਕਈ ਲੋਕਾਂ ਦੇ ਸਿਰ, ਹੱਥਾਂ ਅਤੇ ਪੈਰਾਂ 'ਤੇ ਗੰਭੀਰ ਸੱਟਾਂ ਲੱਗੀਆਂ। ਜ਼ਖ਼ਮੀਆਂ ਨੂੰ ਸਥਾਨਕ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ, ਜਿੱਥੋਂ ਕਈਆਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਸ੍ਰੀਗੰਗਾਨਗਰ ਅਤੇ ਹਨੂੰਮਾਨਗੜ੍ਹ ਜ਼ਿਲ੍ਹਾ ਹਸਪਤਾਲ 'ਚ ਰੈਫ਼ਰ ਕਰ ਦਿੱਤਾ ਗਿਆ ਹੈ। 15 ਥਾਣਿਆਂ ਦੀ ਪੁਲਸ ਤਾਇਨਾਤ ਹਾਲਾਤ ਵਿਗੜਦੇ ਦੇਖ ਪ੍ਰਸ਼ਾਸਨ ਨੇ ਤੁਰੰਤ ਸਖ਼ਤ ਕਦਮ ਚੁੱਕੇ। ਇਲਾਕੇ 'ਚ ਧਾਰਾ 163 ਲਾਗੂ ਕਰ ਦਿੱਤੀ ਗਈ ਹੈ, ਜਿਸ ਤਹਿਤ ਚਾਰ ਜਾਂ ਵੱਧ ਲੋਕਾਂ ਦੇ ਇਕੱਠੇ ਹੋਣ 'ਤੇ ਪਾਬੰਦੀ ਹੈ। ਸੋਸ਼ਲ ਮੀਡੀਆ 'ਤੇ ਅਫ਼ਵਾਹਾਂ ਨੂੰ ਰੋਕਣ ਲਈ ਇੰਟਰਨੈੱਟ ਸੇਵਾਵਾਂ ਨੂੰ ਅਸਥਾਈ ਤੌਰ 'ਤੇ ਬੰਦ ਕਰ ਦਿੱਤਾ ਗਿਆ ਹੈ। ਸੁਰੱਖਿਆ ਦੇ ਮੱਦੇਨਜ਼ਰ 15 ਥਾਣਿਆਂ ਦੀ ਪੁਲਸ, RAC ਦੀਆਂ ਦੋ ਟੁਕੜੀਆਂ ਅਤੇ ਪੁਲਸ ਲਾਈਨ ਤੋਂ ਵਾਧੂ ਫੋਰਸ ਤਾਇਨਾਤ ਕੀਤੀ ਗਈ ਹੈ। ਸਾਵਧਾਨੀ ਵਜੋਂ ਸਿੱਖਿਆ ਵਿਭਾਗ ਦੇ ਨਿਰਦੇਸ਼ਾਂ 'ਤੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ 'ਚ ਛੁੱਟੀ ਕਰ ਦਿੱਤੀ ਗਈ ਅਤੇ ਵਪਾਰ ਮੰਡਲ ਦੇ ਸੱਦੇ 'ਤੇ ਬਾਜ਼ਾਰ ਵੀ ਬੰਦ ਕਰ ਦਿੱਤੇ ਗਏ। ਕਿਉਂ ਹੋਇਆ ਪੂਰਾ ਵਿਵਾਦ? ਇਹ ਵਿਵਾਦ ਕਈ ਸਾਲ ਪੁਰਾਣਾ ਹੈ। ਸਾਲ 2009 ਵਿੱਚ ਸੰਤ ਬਾਬਾ ਅੰਮ੍ਰਿਤਪਾਲ ਸਿੰਘ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਸਨ। 2016 ਵਿੱਚ ਉਨ੍ਹਾਂ ਦੇ ਕਤਲ ਤੋਂ ਬਾਅਦ ਉਨ੍ਹਾਂ ਦੀ ਪਤਨੀ ਬੀਬੀ ਹਰਮੀਤ ਕੌਰ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਸੀ। ਪਿਛਲੇ ਦੋ ਮਹੀਨਿਆਂ ਤੋਂ ਸਥਾਨਕ ਸਿੱਖ ਸੰਗਤ ਦਾ ਇੱਕ ਧੜਾ ਉਨ੍ਹਾਂ ਨੂੰ ਹਟਾ ਕੇ ਨਵੀਂ ਕਮੇਟੀ ਬਣਾਉਣ ਦੀ ਮੰਗ ਕਰ ਰਿਹਾ ਹੈ। ਇਸ ਤੋਂ ਇਲਾਵਾ, ਇੱਕ ਧੜਾ ਕਮੇਟੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨਾਲ ਜੋੜਨਾ ਚਾਹੁੰਦਾ ਹੈ, ਜਦਕਿ ਦੂਜਾ ਧੜਾ ਸਥਾਨਕ ਪ੍ਰਬੰਧਨ ਦੇ ਹੱਕ ਵਿੱਚ ਹੈ। ਐੱਸ.ਪੀ. ਹਰੀ ਸ਼ੰਕਰ ਨੇ ਦੱਸਿਆ ਕਿ ਬਾਹਰੀ ਲੋਕਾਂ ਦੇ ਜ਼ਬਰਦਸਤੀ ਗੁਰਦੁਆਰਾ ਸਾਹਿਬ 'ਚ ਦਾਖ਼ਲ ਹੋਣ ਕਾਰਨ ਇਹ ਵਿਵਾਦ ਵਧਿਆ। ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਦੋਸ਼ੀਆਂ ਦੀ ਪਛਾਣ ਕਰਕੇ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ ਹੈ। ਪ੍ਰਸ਼ਾਸਨਿਕ ਅਧਿਕਾਰੀ ਦੋਵਾਂ ਧਿਰਾਂ ਨਾਲ ਗੱਲਬਾਤ ਕਰਕੇ ਮਾਮਲੇ ਦਾ ਸ਼ਾਂਤੀਪੂਰਨ ਹੱਲ ਕੱਢਣ ਦੀ ਕੋਸ਼ਿਸ਼ ਕਰ ਰਹੇ ਹਨ।
24 likes
29 shares