🔴 BREAKING : ਮੁੱਖ ਮੰਤਰੀ ਦੇ ਜ਼ਿਲ੍ਹੇ ਵਿੱਚ ਪੁਲਿਸ ਨੇ ਕੀਤਾ ਐਨਕਾਊਂਟਰ, ਕਾਰਵਾਈ ਵਿੱਚ ਮੁਲਜ਼ਮ ਜ਼ਖਮੀ
⚫ ਸੰਗਰੂਰ: ਅਪਰਾਧੀਆਂ ਖ਼ਿਲਾਫ਼ ਪੁਲਿਸ ਦਾ ਐਕਸ਼ਨ ਲਗਾਤਾਰ ਜਾਰੀ ਹੈ। ਸੰਗਰੂਰ ਪੁਲਿਸ ਵਲੋਂ ਸੂਲਰ ਘਰਾਟ ਨੇੜੇ ਨਹਿਰ ਦੇ ਕੰਢੇ ਇਕ ਐਨਕਾਊਂਟਰ ਕੀਤਾ ਗਿਆ ਹੈ। ਬਿਨਾਂ ਨੰਬਰੀ ਮੋਟਰਸਾਈਕਲ ਉੱਤੇ ਜਾ ਰਹੇ ਨੌਜਵਾਨ ਨੂੰ ਸ਼ੱਕ ਦੇ ਆਧਾਰ ਉੱਤੇ ਸੀ.ਆਈ.ਏ. ਸਟਾਫ ਵਲੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹ ਉਥੋਂ ਭੱਜ ਨਿਕਲਿਆ ਅਤੇ ਜਦੋਂ ਪੁਲਿਸ ਪਾਰਟੀ ਨੇ ਉਸ ਦਾ ਪਿੱਛਾ ਕੀਤਾ ਤਾਂ ਉਸ ਨੇ ਪੁਲਿਸ ਉੱਤੇ ਗੋਲੀਆਂ ਚਲਾ ਦਿੱਤੀਆਂ, ਜਵਾਬੀ ਕਾਰਵਾਈ ਵਿਚ ਪੁਲਿਸ ਨੇ ਉਸ ਉੱਤੇ ਫਾਇਰ ਕੀਤਾ ਤਾਂ ਉਸ ਦੀ ਲੱਤ ਵਿਚ ਗੋਲੀ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਿਆl
ਮੌਕੇ ਉੱਤੇ ਪਹੁੰਚੇ ਐਸ.ਪੀ. ਦਵਿੰਦਰ ਅੱਤਰੀ, ਡੀ. ਐਸ. ਪੀ. ਦਲਜੀਤ ਸਿੰਘ ਵਿਰਕ, ਡੀ.ਐਸ.ਪੀ. ਰੁਪਿੰਦਰ ਕੌਰ ਅਤੇ ਸੀ.ਆਈ.ਏ. ਇੰਚਾਰਜ ਸੰਦੀਪ ਸਿੰਘ ਨੇ ਦੱਸਿਆ ਕਿ ਨੌਜਵਾਨ ਦੀ ਪਛਾਣ ਗੋਬਿੰਦੀ ਵਾਸੀ ਖਨਾਲ ਖੁਰਦ ਵਜੋਂ ਹੋਈ ਹੈ ਅਤੇ ਇਸ ਉੱਤੇ ਪਹਿਲਾਂ ਵੀ ਦਰਜਨ ਦੇ ਕਰੀਬ ਮੁਕੱਦਮੇ ਦਰਜ ਹਨ।
#👉 ਤਾਜ਼ਾ ਅਪਡੇਟਸ ⭐ #🆕30 ਜੂਨ ਦੀਆਂ ਅਪਡੇਟਸ🗞 #🌍 ਪੰਜਾਬ ਦੀ ਹਰ ਅਪਡੇਟ 🗞️ #🏙️ ਦੇਸ਼ ਵਿਦੇਸ਼ ਦੀਆਂ ਅਪਡੇਟਸ 📰 #🎤breakingnews